ਪੰਜਾਬ ਦੀ ਅਮਨ ਸ਼ਾਂਤੀ ਨੂੰ ਹਰ ਹਾਲ ਰੱਖਿਆ ਜਾਵੇਗਾ ਕਾਇਮ
ਅੰਮ੍ਰਿਤਸਰ 23 ਜੁਲਾਈ 2025 (ਮੁਨੀਸ਼ ਸ਼ਰਮਾ) : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੰਮ੍ਰਿਤਸਰ ਫੇਰੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਅਤੇ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਿੱਖਾਂ ਦੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਗੰਭੀਰ ਹੈ ਅਤੇ ਪਿਛਲੇ ਦਿਨੀ ਮੁੱਖ ਮੰਤਰੀ ਵੱਲੋਂ ਡੀਜੀਪੀ ਅਤੇ ਪੰਜਾਬ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ। ਇਸ ਤੋਂ ਬਾਅਦ ਈਮੇਲ ਭੇਜਣ ਵਾਲਾ ਇੱਕ ਨੌਜਵਾਨ ਦੋਸ਼ੀ ਸ਼ੁਭਮ ਦੂਬੇ ਦੀ ਗ੍ਰਿਫਤਾਰੀ ਵੀ ਹੋਈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਕਾਸ ਦੇ ਕ੍ਰਾਂਤੀਕਾਰੀ ਕੰਮਾਂ ਨਾਲ ਜਿੱਥੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਕਦਮ ਵੱਧ ਰਹੇ ਹਨ ਉੱਥੇ ਕੁਝ ਸ਼ਰਾਰਤੀ ਅਨਸਰ ਪੰਜਾਬ ਦੀ ਇਸ ਤਰੱਕੀ ਅਤੇ ਸੁਖਾਵੇਂ ਮਾਹੌਲ ਨੂੰ ਖਰਾਬ ਕਰਨ ਲਈ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਪ੍ਰਕਾਰ ਦੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਬਖਸ਼ੇਗੀ। ਉਹਨਾਂ ਕਿਹਾ ਕਿ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦਾ ਗਿਆ ਬੇਅਦਬੀ ਦੇ ਮੁੱਦੇ ਤੇ ਬਿੱਲ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਪਵਿੱਤਰ ਅਸਥਾਨ ਅਤੇ ਪਵਿੱਤਰ ਧਰਮ ਗ੍ਰੰਥ ਪੂਰੀ ਤਰ੍ਹਾਂ ਨਾਲ ਸੁਰੱਖਿਤ ਹਨ। ਇਥੇ ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਨਤਮਸਤਕ ਹੋਣ ਅਤੇ ਬਿਨਾਂ ਕਿਸੇ ਡਰ ਤੇ ਭੈ ਦੇ ਮਾਹੌਲ ਤੋਂ ਆ ਕੇ ਗੁਰੂ ਘਰ ਦੇ ਦਰਸ਼ਨ ਕਰਨ । ਇਸ ਮੌਕੇ ਜਿਲ੍ਹਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ, ਜਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਐਸ.ਪੀ ਸਿੰਘ, ਅਰੁਣ ਬਜਾਜ, ਮੋਨਿਕਾ ਤਿਆਗੀ ਜੀ ਹਾਜ਼ਿਰ ਸਨ ।
===–