Advertisement

ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਆਮ ਵਿਅਕਤੀਆਂ ਦੇ ਤੁਰਨ ਫਿਰਨ ਅਤੇ ਇੱਕਠੇ ਹੋਣ ਤੇ ਮੁਕੰਮਲ ਰੋਕ

ਅੰਮ੍ਰਿਤਸਰ 8 ਅਗਸਤ 2025 (ਮੁਨੀਸ਼ ਸ਼ਰਮਾ): ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਵਿੱਦਿਆ ਭਵਨ, ਫੇਸ 8, ਐਸ.ਏ.ਐਸ ਨਗਰ, ਮੁਹਾਲੀ ਵੱਲੋਂ ਅਰਧ ਸਰਕਾਰੀ ਪੱਤਰ ਨੰਬਰ 2555 ਮਿਤੀ 05.08.2025 ਰਾਹੀਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ-2 ਦੀਆਂ ਮਿਤੀ 29.08.2025 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੋਣ ਵਾਲੀਆਂ ਅਨੁਪੂਰਕ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਜਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ, ਅੰਮ੍ਰਿਤਸਰ ਅਤੇ ਸਰਕਾਰੀ ਗਰਲਜ਼ ਸੀਨੀਅਰ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੇ ਆਲੇ ਦੁਆਲੇ ਧਾਰਾ 163 BNSS (Section 144 CRPC Corresponding to section 163 BNSS urgent cases of Nuisance) ਦੇ ਨਾਲ-ਨਾਲ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਸਹਿਯੋਗ ਅਤੇ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਸ ਲਈ ਮੈਂ, ਰੋਹਿਤ ਗੁਪਤਾ, ਪੀ.ਸੀ.ਐੱਸ, ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਾਰਤੀ ਨਾਗਰਿਕ ਸੁਰਕਸਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਅੰਮ੍ਰਿਤਸਰ ਵਿਚ ਉਪਰੋਕਤ ਪ੍ਰੀਖਿਆ ਨੂੰ ਨਿਰਵਿਘਣ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਉਕਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਪ੍ਰੀਖਿਆ ਮੁਕੰਮਲ ਹੋਣ ਤੱਕ ਧਾਰਾ 163 ਬੀ.ਐਨ.ਐਸ.ਐਸ. ਲਾਗੂ ਕਰਦਾ ਹਾਂ। ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਜਿਲ੍ਹਾ ਸਿੱਖਿਆ ਅਫਸਰ (ਸਕੇ:) ਅੰਮ੍ਰਿਤਸਰ ਇਹਨਾਂ ਹੁਕਮਾਂ ਅਤੇ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਜਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਸਮਰਥ ਅਧਿਕਾਰੀ ਹੋਣਗੇ। ਇਸ ਤੋਂ ਇਲਾਵਾ ਕਮਿਸ਼ਨਰ ਪੁਲਿਸ, ਅੰਮ੍ਰਿਤਸਰ (ਸ਼ਹਿਰ) ਇਹਨਾਂ ਹੁਕਮ ਮੁਤਾਬਕ ਉਕਤ ਪ੍ਰੀਖਿਆ ਕੇਂਦਰਾਂ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਨਾਉਣਗੇ। ਇਹ ਹੁਕਮ ਮਿਤੀ 29.08.2025 ਨੂੰ ਪ੍ਰੀਖਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Majha Mail