ਅੰਮ੍ਰਿਤਸਰ 9, ਅਗਸਤ (ਮੁਨੀਸ਼ ਸ਼ਰਮਾ, ਵਰੁਣ ਸੋਨੀ ) : ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਮਨਿੰਦਰ ਸਿੰਘ (ਆਈ.ਪੀ.ਐਸ.), ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਜੀ ਦੀ ਅਗਵਾਈ ਹੇਠ ਥਾਣਾ ਕੰਬੋਅ ਪੁਲਿਸ ਅਤੇ ANTF ਦੀ ਟੀਮ ਵੱਲੋਂ 02 ਪਿਸਟਲ 9 MM ਸਮੇਤ 03 ਮੈਗਜੀਨ ਅਤੇ 03 ਜਿੰਦਾ ਰੌਂਦ (9MM), 60 ਗ੍ਰਾਮ ਹੈਰੋਇੰਨ ਅਤੇ ਇੱਕ ਫਾਰਚੂਨਰ ਗੱਡੀ ਨੰਬਰ HP19-F-4427 ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੂੰ ਸੂਚਨਾ ਮਿਲੀ ਕਿ ਯੁਵਰਾਜਦੀਪ ਸਿੰਘ ਉਰਫ ਯੂਵੀ ਦੇ ਪਾਕਿਸਤਾਨੀ ਸਮੱਗਲਰਾਂ ਦੇ ਨਾਲ ਸਬੰਧ ਹਨ ਅਤੇ ਉਹ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦੇ ਆਸ ਪਾਸ ਇਲਾਕਿਆਂ ਵਿੱਚ ਸਪਲਾਈ ਕਰਦਾ ਹੈ। ਜਿਸ ਸਬੰਧੀ ਇੱਕ ਸਾਂਝੇ ਆਪਰੇਸ਼ ਦੌਰਾਨ ਥਾਣਾ ਕੰਬੋਅ ਪੁਲਿਸ ਅਤੇ ANTF ਦੀ ਟੀਮ ਵੱਲੋ ਨਾਕਾਬੰਦੀ ਕਰਕੇ ਉਕਤ ਯੁਵਰਾਜਦੀਪ ਸਿੰਘ ਉਰਫ ਯੂਵੀ ਨੂੰ ਉਕਤ ਰਿਕਵਰੀ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਕੰਬੋਅ ਵਿਖੇ ਧਾਰਾ 21-ਬੀ/23/25/27-ਏ/61/85 ਐਨ.ਡੀ.ਪੀ.ਐਸ ਐਕਟ, 25(8)/54/59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫਤਾਰ ਆਰੋਪੀਆਂ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।।
ਥਾਣਾ ਕੰਬੋਅ ਪੁਲਿਸ ਨੇ 2 ਪਿਸਟਲ, 60 ਗ੍ਰਾਮ ਹੈਰੋਇੰਨ ਅਤੇ ਇੱਕ ਫਾਰਚੂਨਰ ਗੱਡੀ ਕੀਤੀ ਬਰਾਮਦ , 2 ਆਰੋਪੀ ਗ੍ਰਿਫਤਾਰ
