Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ


ਅੰਮ੍ਰਿਤਸਰ 9, 2025 (ਪ੍ਰਦੀਪ ਜੈਨ ਰੋਕੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ,ਜਗਜੀਤ ਸਿੰਘ ਵਰਪਾਲ ਦੀ ਅਗਵਾਈ ਵਿੱਚ ਪਿੰਡ ਚੱਬਾ ਵਿਖੇ ਅੰਮ੍ਰਿਤਸਰ ਹਰੀਕੇ ਮੁੱਖ ਮਾਰਗ ਜਾਮ ਕਰਕੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ।ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਜਬਰੀ ਖੋਹ ਕੇ ਬਿਨਾਂ ਪੈਸੇ ਦਿੱਤੇ ਨੈਸ਼ਨਲ ਹਾਈਵੇ ਬਣਾਉਣ ਲਈ ਕਾਰਪੋਰੇਟਾਂ ਨੂੰ ਲੁੱਟਾ ਰਹੀ ਹੈ ਜਿਸ ਨੂੰ ਦੇਸ਼ ਦਾ ਵਿਕਾਸ ਦਸ ਰਹੀ ਹੈ ।ਪਰ ਕਿਸਾਨਾਂ ਨੂੰ ਜਮੀਨਾਂ ਦੀ ਕੀਮਤ ਅਦਾ ਕਰਨ ਲਈ ਸਰਕਾਰ ਵੱਲੋਂ ਬਾਰ ਬਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਠੋਸ ਹੱਲ ਨਹੀਂ ਨਿਕਲਿਆ ।ਗੁਰਦਾਸਪੁਰ ਦੇ ਪਿੰਡ ਨੰਗਲ ਝੌਰ ਵਿਖੇ ਪ੍ਰਸ਼ਾਸ਼ਨ ਵੱਲੋਂ ਜਬਰੀ ਕਿਸਾਨਾਂ ਦੀਆਂ ਜ਼ਮੀਨਾਂ ਤੇ ਲਗੇ ਝੋਨੇ ਨੂੰ ਵਾਹ ਕੇ ਪੋਕਲੇਨ ਮਸ਼ੀਨਾਂ ਨਾਲ ਧੱਕੇ ਨਾਲ ਕਬਜ਼ੇ ਕਰਵਾਉਣ ਸਮੇਂ ਕਿਸਾਨਾਂ ਵਲੋਂ ਇਸ ਮੌਕੇ ਵਿਰੋਧ ਕਰਨ ਤੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਕਿਸਾਨਾਂ ਉਤੇ ਪੁਲਿਸ ਵੱਲੋਂ ਭਾਰੀ ਲਾਠੀਚਾਰਜ ਕੀਤਾ ਗਿਆ ਜਿਸ ਨਾਲ ਇਕ ਕਿਸਾਨ ਪੁਲਿਸ ਜ਼ਬਰ ਕਾਰਨ ਗੰਭੀਰ ਜ਼ਖ਼ਮੀ ਹੋਇਆ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਇਕ ਕਿਸਾਨ ਹਰਜੀਤ ਸਿੰਘ ਲੀਲਕਲਾਂ ਦੇ ਵੀ ਪੁਲਿਸ ਜਬਰ ਕਾਰਨ ਧੌਣ ਦੇ ਮਣਕੇ ਹਿੱਲ ਗਏ ।ਹਰਭਜਨ ਸਿੰਘ ਵੈਰੋਨੰਗਲ ,ਗੁਰਜੀਤ ਸਿੰਘ ਬੱਲੜਵਾਲ ਸਮੇਤ ਹੋਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਪੁਲਿਸ ਵਲੋਂ ਥਾਣੇ ਬੰਦ ਕੀਤਾ ਗਿਆ ।ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਬਿਨਾ ਪੈਸੇ ਦਿੱਤੇ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜੇ ਨਹੀ ਹੋਣ ਦਿਆਂਗੇ,ਲੈਂਡ ਪੁਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਤੇ ਅਰਬਨ ਅਸਟੇਟ ਬਣਾ ਕੇ ਕਾਰਪੋਰੇਟਾਂ ਦੇ ਕਬਜ਼ੇ ਨਹੀ ਹੋਣ ਦਿੱਤੇ ਜਾਣਗੇ,ਬਿਜਲੀ ਬੋਰਡ ਦਾ ਨਿੱਜੀਕਰਨ ਕਰਕੇ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ ਤੇ ਨਹੀਂ ਲੱਗਣ ਦਿੱਤੇ ਜਾਣਗੇ ।ਰੋਸ ਪ੍ਰਦਰਸ਼ਨ ਕਰਨ ਮੌਕੇ ਗੁਰਮੀਤ ਸਿੰਘ,ਸੂਰਤਾ ਸਿੰਘ,ਮੋਹਨ ਸਿੰਘ,ਅਜੀਤ ਸਿੰਘ ਮੰਡਿਆਲਾ , ਬਲਵਿੰਦਰ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ,ਨਿਰਵੈਲ ਸਿੰਘ,ਬਲਦੇਵ ਸਿੰਘ,ਅਵਤਾਰ ਸਿੰਘ,ਰਜਿੰਦਰ ਸਿੰਘ ਘੁੱਕ ,ਬਲਬੀਰ ਸਿੰਘ,ਨਿਸ਼ਾਨ ਸਿੰਘ,ਦਿਲਬਾਗ ਸਿੰਘ,ਕੁਲਦੀਪ ਸਿੰਘ,ਨਿੰਦਰ ਸਿੰਘ,ਬੂਟਾ ਸਿੰਘ,ਗੁਰਪ੍ਰੀਤ ਸਿੰਘ ਗੋਪੀ ,ਵੀਰ ਸਿੰਘ,ਭੁਪਿੰਦਰ ਸਿੰਘ ਭਿੰਦਾ ,ਜਰਨੈਲ ਸਿੰਘ ਫੌਜੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ|

Majha Mail