ਅੰਮ੍ਰਿਤਸਰ, 11 ਜੁਲਾਈ 2025 (ਵਿਸ਼ਾਲ ਕਾਲੜਾ ): ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।
ਇਹ ਪਾਬੰਦੀ ਦਾ ਹੁਕਮ 6 ਅਕਤੂਬਰ 2025 ਤੱਕ ਲਾਗੂ ਰਹੇਗਾ।