Advertisement

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 10 ਜੁਲਾਈ 2025 ( ਪ੍ਰਦੀਪ ਜੈਨ ਰੋਕੀ ): ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ  ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਹਨ ਜੋ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ/ਮਹਿਕਮਿਆਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਇਹ ਪਾਬੰਦੀ ਦਾ ਹੁਕਮ 6 ਅਕਤੂਬਰ 2025 ਤੱਕ ਲਾਗੂ ਰਹੇਗਾ

Majha Mail