ਅੰਮ੍ਰਿਤਸਰ, 10 ਜੁਲਾਈ 2025 ( ਪ੍ਰਦੀਪ ਜੈਨ ਰੋਕੀ): ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸ੍ਰੀ ਏਅਰਪੋਰਟ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ ਕੈਮਰਾ ਉਡਾਉਣ ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 6 ਅਕਤੂਬਰ 2025 ਤੱਕ ਲਾਗੂ ਰਹੇਗਾ।