ਅੰਮ੍ਰਿਤਸਰ, 27 ਜੁਲਾਈ (ਮੁਨੀਸ਼ ਸ਼ਰਮਾ): ਅੰਮ੍ਰਿਤਸਰ ਹਲਕਾ ਦੱਖਣੀ ਦੇ ਸੰਗਠਨ ਦੀ ਅਹਿਮ ਮੀਟਿੰਗ ਪਾਰਟੀ ਹਾਈਕਮਾਨ ਅਤੇ ਹਲਕਾ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਹਲਕਾ ਸੰਗਠਨ ਇੰਚਾਰਜ ਵਿਕਰਮਜੀਤ ਵਿੱਕੀ ,ਕੌਂਸਲਰ ਅਸ਼ੋਕ ਕੁਮਾਰ ਅਤੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਕੰਵਰ ਐਵਨਿਊ ਵਿਖੇ ਹੋਈ। ਇਸ ਮੌਕੇ ਬਰਾੜ ਵਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ । ਇਸ ਦੌਰਾਨ ਜਿਲ੍ਹਾ ਟੀਮ ਵਲੋਂ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਜਲਦ ਹੀ ਹੱਲ ਕਰਵਾਓਣ ਦਾ ਭਰੋਸਾ ਦਿਤਾ ਗਿਆ। ਬਰਾੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇਗਾ । ਇਸ ਮੌਕੇ ਜਿਲ੍ਹਾ ਸਕਤੱਰ ਮੁਖਵਿੰਦਰ ਸਿੰਘ ਵਿਰਦੀ , ਜਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਸੁਖਬੀਰ ਸਿੰਘ, ਮਨਜੀਤ ਸਿੰਘ, ਸੁਨੀਲ ਕਪੂਰ ,ਬਲਵਿੰਦਰ ਸਿੰਘ, ਪਰਮਜੀਤ ਸਿੰਘ , ਸੁਖਬਾਜ ਸਿੰਘ ਹਾਜ਼ਰ ਸਨ।
ਆਮ ਆਦਮੀ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਲਈ ਬਲਾਕ-ਵਾਈਜ ਮੀਟਿੰਗਾਂ ਜਾਰੀ-ਪ੍ਰਭਬੀਰ ਸਿੰਘ ਬਰਾੜ
