ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ: ਸਿਵਲ ਸਰਜਨ ਡਾ. ਕਿਰਨਦੀਪ ਕੌਰ
ਅੰਮ੍ਰਿਤਸਰ 25 ਜੁਲਾਈ (ਗੁਰਸੇਵਕ ਸਿੰਘ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸੇ ਮੁਹਿੰਮ ਤਹਿਤ ਕੰਪਨੀ ਬਾਗ ਵਿਖੇ ਸਥਿਤ ਕਲੱਬਾਂ ਵਿੱਚ ਅਤੇ ਅਜਾਇਬ ਘਰਾਂ ਦੇ ਨਜ਼ਦੀਕ ਸਾਰੇ ਇਲਾਕਿਆਂ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਆਮ ਨਾਗਰਿਕਾਂ ਨੂੰ ਡੇਂਗੂ ਚਿਕਨਗੁਣੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਉਪਰੰਤ ਉਹਨਾਂ ਵੱਲੋਂ ਵੱਖ ਵੱਖ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਡੇਂਗੂ ਤੇ ਚਿਕਨ ਗੁਣੀਆਂ ਦੇ ਲਾਰਵੇ ਦੀ ਭਾਲ ਕੀਤੀ ਗਈ ਅਤੇ ਮੌਕੇ ਤੇ ਮਿਲਿਆ ਲਾਰਵਾ ਨਸ਼ਟ ਕੀਤਾ ਗਿਆ।
ਇਸ ਅਵਸਰ ਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਕਿਤੇ ਵੀ ਪਾਣੀ ਇੱਕਠਾ ਨਾਂ ਹੋਣ ਦਈਏ, ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਦੇ ਸਾਰੇ ਹੋਟ ਸਪੋਟ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਐਂਟੀ ਲਾਰਵਾ ਗਤੀਵਿਧੀਆਂ ਰਹੀਆਂ ਹਨ।
ਇਸ ਸੰਬਧੀ ਹੋਰ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਪਾਣੀ ਵਿੱਚ ਅੰਡੇ ਦਿੰਦਾ ਹੈ ਜੋ ਕਿ ਇੱਕ ਹਫਤੇ ਦੇ ਦੌਰਾਨ ਅੰਡੇ ਤੋਂ ਲਾਰਵਾ ਅਤੇ ਲਾਰਵੇ ਤੋਂ ਅਡਲਟ ਮੱਛਰ ਬਣ ਜਾਂਦਾ ਹੈ। ਇਸ ਲਈ ਹਫਤੇ ਦੇ ਹਰੇਕ ਸ਼ੁਕਰਵਾਰ ਡੇਂਗੂ ਦੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਮੱਛਰ ਦਾ ਲਾਈਵ ਸਾਈਕਲ ਤੋੜਿਆ ਜਾ ਸਕੇ ਅਤੇ ਲਾਰਵਾ ਸਟੇਜ ਤੇ ਹੀ ਉਸਨੂੰ ਖਤਮ ਕੀਤਾ ਜਾ ਸਕੇ।
ਇਸ ਮੌਕੇ ਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਹੋਇਆਂ ਦੱਸਿਆ ਕਿ ਡੇਂਗੂ ਦੇ ਆਮ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵਗਣਾ ਆਦੀ ਹੈ। ਇਸ ਲਈ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਮੋਕੇ ਤੇ ਐਸ ਆਈ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਹਰਮੀਤ ਸਿੰਘ, ਕੁਲਦੀਪ ਸਿੰਘ, ਗੁਰਪਾਲ ਸਿੰਘ, ਰਸਪਾਲ ਸਿੰਘ ਸਮੇਤ ਸਮੂਹ ਆਸ਼ਾ ਵਰਕਰਾਂ ਅਤੇ ਸਰਕਾਰੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਸ਼ਾਮਲ ਹੋਏ।