ਅੰਮ੍ਰਿਤਸਰ, 27 ਜੁਲਾਈ (ਮੁਨੀਸ਼ ਸ਼ਰਮਾ) : ਇੰਪਰੂਵਮੈਂਟਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਵਿਧਾਨ ਸਭਾ ਹਲਕੇ ਦੇ ਡਾਇਮੰਡ ਐਵੇਨਿਊ, ਗ੍ਰੀਨ ਫੀਲਡ ਅਤੇ ਕਰਨ ਵਿਹਾਰ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਖਰਾਬ ਸੀਵਰੇਜ, ਪੁਰਾਣੀਆਂ ਪਾਣੀ ਦੀਆਂ ਪਾਈਪਾਂ ਬਦਲਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਵਿੱਚ ਸਾਰੀਆਂ ਗਲੀਆਂ ਨੂੰ ਦੁਬਾਰਾ ਬਣਾਉਣ ਅਤੇ ਸੜਕਾਂ ਦੀ ਵਾਈਂਡਿੰਗ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਇਲਾਕੇ ਦੇ ਵਸਨੀਕਾਂ ਨੂੰ ਦਿੱਤੀ ਗਈ ਗਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੇ ਵਸਨੀਕਾਂ ਨੂੰ ਸਾਫ਼ ਅਤੇ ਨਿਰੰਤਰ ਪੀਣ ਵਾਲਾ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਇਹ ਲੜੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਲੋਕ ਦੂਜੀਆਂ ਰਾਜਨੀਤਿਕ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਵੱਡੇ ਸਮਰਥਨ ਕਾਰਨ ਇਲਾਕੇ ਵਿੱਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਹਰ ਰੋਜ਼ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧੂਰੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਰਿਤੇਸ਼ ਸ਼ਰਮਾ, ਜਤਿੰਦਰ ਕੁਮਾਰ, ਪ੍ਰਦੀਪ ਕੁਮਾਰ, ਆਸ਼ਾ ਰਾਣੀ, ਦੀਪਕ ਕੁਮਾਰ, ਕੁਲਵਿੰਦਰ ਸਿੰਘ, ਬਲਬੀਰ ਚੰਦ ਰੋਮੀ, ਸੁਭਾਸ਼ ਚੰਦਰ, ਕਰਮਜੀਤ ਸਿੰਘ, ਇਲਾਕੇ ਦੇ ਲੋਕ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ: ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਕਰਮਜੀਤ ਸਿੰਘ ਰਿੰਟੂ ਅਤੇ ਹੋਰ।