ਅੰਮ੍ਰਿਤਸਰ, 20 ਜੁਲਾਈ ( ਮੁਨੀਸ਼ ਸ਼ਰਮਾ): ਥਾਣਾ ਲੋਪੋਕੇ ਪੁਲਿਸ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਉਸ ਵੇਲੇ ਕਾਮਜਾਬੀ ਮਿਲੀ ਜਦੋ ਨਾਕਾਬੰਦੀ ਦੋਰਾਨ ਆਰੋਪੀ ਗੁਰਵਿੰਦਰ ਸਿੰਘ ਪੁੱਤਰ ਸੁਵਿੰਦਰ ਸਿੰਘ ਵਾਸੀ ਪਿੰਡ ਬੋਪਾਰਾਏ ਖੁਰਦ ਨੂੰ 490 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਸ਼੍ਰੀ ਇੰਦਰਜੀਤ ਸਿੰਘ ਡੀ.ਐਸ.ਪੀ ਰਾਜਾਸਾਂਸੀ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਲੋਪੋਕੇ ਪੁਲਿਸ ਵੱਲੋ ਗਸ਼ਤ ਦੌਰਾਨ ਨਵੇ ਬਣ ਰਹੇ ਹਾਈਵੇ ਦੇ ਕੱਟ ਨੇੜੇ ਤੋਂ ਗੁਰਵਿੰਦਰ ਸਿੰਘ ਨੂੰ 490 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਆਰੋਪੀ ਦੇ ਖਿਲਾਫ ਥਾਣਾ ਲੋਪੋਕੇ ਵਿਖੇ ਧਾਰਾ 21/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਅਗੇ ਦੀ ਕਾਨੂੰਨੀ ਕਰ੍ਵਿਆ ਕੀਤੀ ਜਾ ਰਹੀ ਹੈ। ਉਕਤ ਗ੍ਰਿਫਤਾਰ ਆਰੋਪੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਸ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
490 ਗ੍ਰਾਮ ਹੈਰੋਇੰਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ
