“ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ
ਅੰਮ੍ਰਿਤਸਰ 11ਜੁ ਲਾਈ (ਵਿਸ਼ਾਲ ਕਾਲੜਾ ) :ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਿਲੇ ਭਰ ਦੇ ਵੱਖ ਵੱਖ ਇਲਾਕਿਆਂ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇ ਵੀ ਕਰਵਾਏ ਗਏ ਹਨ। ਜਿਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਖੇਤਰ ਵਿੱਚ 15 ਟੀਮਾਂ ਭੇਜੀਆਂ ਗਈਆਂ ਜਿਨਾਂ ਵਿੱਚ ਆਸ਼ਾ ਵਰਕਰਾਂ ਅਤੇ ਨਰਸਿੰਗ ਸਟੂਡੈਂਟ ਦੀ ਮਦਦ ਵੀ ਲਈ ਗਈ ਇਹਨਾਂ ਟੀਮਾਂ ਵੱਲੋਂ ਸ਼ਹਿਰ ਦੇ ਲਗਭਗ ਸਾਰੇ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਜਾਗਰੂਕ ਕੀਤਾ ਗਿਆ, ਅਤੇ ਪੇਂਡੂ ਖੇਤਰਾਂ ਵਿੱਚ ਪੈਰਾਮੈਡੀਕਲ ਸਟਾਫ ਦੇ ਨਾਲ ਨਾਲ ਆਸ਼ਾ ਵਰਕਰਾਂ ਦੀਆਂ ਟੀਮਾਂ ਨੇ ਹਰ ਸ਼ੁਕਰਵਾਰ ਡੇਂਗੂ ਦੇ ਵਾਰ ਮੁਹਿੰਮ ਵਿੱਚ ਭਰਪੂਰ ਸਹਿਯੋਗ ਦਿੱਤਾ। ਇਸ ਦੇ ਨਾਲ ਨਾਲ ਇਹਨਾਂ ਟੀਮਾਂ ਵੱਲੋਂ ਘਰਾਂ ਘਰਾਂ ਵਿੱਚ ਜਾ ਕੇ ਕੂਲਰਾਂ ਗਮਲਿਆਂ ਫਰੀਜਾਂ ਅਤੇ ਵੱਖ ਵੱਖ ਥਾਵਾਂ ਤੇ ਖੜੇ ਪਾਣੀ ਵਿੱਚ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ। ਇਸ ਅਵਸਰ ਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰਾਂ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।
ਇਸ ਸੰਬਧੀ ਹੋਰ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ। ਇਸ ਅਵਸਰ ਤੇ ਜਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋ ਆਮ ਲੋਕਾਂ ਨੂੰ ਡੇਂਗੂ ਦੇ ਸੰਬੰਧ ਵਿਚ ਜਾਗਰੂਕ ਕੀਤਾ।
ਇਸ ਮੋਕੇ ਤੇ ਐਸ ਆਈ ਸੁਖਦੇਵ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਹਰਮੀਤ ਸਿੰਘ, ਕੁਲਦੀਪ ਸਿੰਘ, ਗੁਰਪਾਲ ਸਿੰਘ, ਰਸਪਾਲ ਸਿੰਘ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ।