ਡੇਂਗੂ ਤੋਂ ਬਚਣ ਲਈ ਜਾਗਰੂਕਤਾ ਜਰੂਰੀ: ਸਿਹਤ ਮੰਤਰੀ
ਅੰਮ੍ਰਿਤਸਰ, 1 ਅਗਸਤ 2025 (ਮੁਨੀਸ਼ ਸ਼ਰਮਾ): ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਿਲਾ ਅੰਮ੍ਰਿਤਸਰ ਵਿਖੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਉਹਨਾਂ ਵੱਲੋਂ ਕਰਮਪੁਰਾ, ਰਣਜੀਤ ਐਵੀਨਿਊ ਸਥਿਤ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਬੱਚਿਆਂ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਨਰਸਿੰਗ ਸਟੂਡੈਂਟ ਨੇ ਹਿੱਸਾ ਲਿਆ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲ ਸਕੂਲ ਅਤੇ ਸਕੂਲ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ ਜਿਸ ਦੌਰਾਨ ਉਹਨਾਂ ਨੂੰ ਲਗਭਗ ਚਾਰ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ। ਇਸ ਉਪਰੰਤ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਾਰੇ ਦੀਆਂ ਟੀਮਾਂ ਸ਼ਹਿਰ ਦੇ ਸਾਰੇ ਹੋਟ ਸਪੋਟ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਐਂਟੀ ਲਾਰਵਾ ਗਤੀਵਿਧੀਆਂ ਰਹੀਆਂ ਹਨ।
ਉਹਨਾਂ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਪਾਣੀ ਵਿੱਚ ਅੰਡੇ ਦਿੰਦਾ ਹੈ ਜੋ ਕਿ ਇੱਕ ਹਫਤੇ ਦੇ ਦੌਰਾਨ ਅੰਡੇ ਤੋਂ ਲਾਰਵਾ ਅਤੇ ਲਾਰਵੇ ਤੋਂ ਅਡਲਟ ਮੱਛਰ ਬਣ ਜਾਂਦਾ ਹੈ। ਇਸ ਲਈ ਹਫਤੇ ਦੇ ਹਰੇਕ ਸ਼ੁਕਰਵਾਰ ਡੇਂਗੂ ਦੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਮੱਛਰ ਦਾ ਲਾਈਫ ਸਾਈਕਲ ਤੋੜਿਆ ਜਾ ਸਕੇ ਅਤੇ ਲਾਰਵਾ ਸਟੇਜ ਤੇ ਹੀ ਉਸਨੂੰ ਖਤਮ ਕੀਤਾ ਜਾ ਸਕੇ। ਡੇਂਗੂ ਦੇ ਆਮ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ਼ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵਗਣਾ ਆਦੀ ਹੈ। ਇਸ ਲਈ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਮੋਕੇ ਤੇ ਜਿਲਾ ਐਪੀਡਮੋਲੋਜਿਸਟ ਡਾ ਹਰਜੋਤ ਕੌਰ ਜਿਲਾ ਐਮਈਆਈਓ ਅਮਰਦੀਪ ਸਿੰਘ, ਡਾ ਕੁਲਦੀਪ ਕੌਰ, ਪ੍ਰਿੰਸੀਪਲ ਸ਼੍ਰੀਮਤੀ ਅਨੂ ਅਨੰਦ, ਤਜਿੰਦਰ ਕੌਰ, ਸੀਮਾ ਗੁਪਤਾ, ਜਸਬੀਰ ਕੌਰ, ਏਐਮਓ ਗੁਰਦੇਵ ਸਿੰਘ, ਬਲਜੀਤ ਸਿੰਘ, ਐਸਆਈ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਹਰਮੀਤ ਸਿੰਘ, ਹਰਕਮਲ ਸਿੰਘ, ਕੁਲਦੀਪ ਸਿੰਘ, ਗੁਰਪਾਲ ਸਿੰਘ, ਬਿਕਰਮਜੀਤ ਸਿੰਘ, ਮਨਦੀਪ ਕੌਰ, ਰਸਪਾਲ ਸਿੰਘ ਸਮੇਤ ਸਮੂਹ ਆਸ਼ਾ ਵਰਕਰਾਂ ਅਤੇ ਸਰਕਾਰੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਸ਼ਾਮਲ ਹੋਏ।
==—