ਅੰਮ੍ਰਿਤਸਰ 25, ਅਗਸਤ (ਮੁਨੀਸ਼ ਸ਼ਰਮਾ) : ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਮਨਿੰਦਰ ਸਿੰਘ (ਆਈ.ਪੀ.ਐਸ.), ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਜੀ ਅਤੇ ਸ਼੍ਰੀ ਰਵਿੰਦਰ ਸਿੰਘ ਡੀ.ਐਸ.ਪੀ ਜੰਡਿਆਲਾ ਜੀ ਦੀ ਅਗਵਾਈ ਵਿੱਚ ਥਾਣਾ ਜੰਡਿਆਲਾ ਵੱਲੋ ਸਫਲਤਾ ਹਾਸਿਲ ਕਰਦੇ ਹੋਏ 04 ਕਿੱਲੋ 500 ਗ੍ਰਾਮ ਭੰਗ ਸਮੇਤ 02 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ। ਜੋ ਸ਼੍ਰੀ ਰਵਿੰਦਰ ਸਿੰਘ ਡੀ.ਐਸ.ਪੀ ਜੰਡਿਆਲਾ ਜੀ ਵੱਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਥਾਣਾ ਜੰਡਿਆਲਾ ਪੁਲਿਸ ਵੱਲੋ ਗਸ਼ਤ ਦੌਰਾਨ ਕਲੋਨੀ ਰਾਣਾ ਕਾਲਾ ਤੋਂ ਜੋਗਿੰਦਰ ਸਿੰਘ ਉਰਫ ਲੱਡੂ ਅਤੇ ਹੈਪੀ ਵਾਸੀਆਨ ਵਾਸੀ ਕਲੋਨੀ ਰਾਣਾ ਕਾਲਾ ਨੂੰ 04 ਕਿੱਲੋ 500 ਗ੍ਰਾਮ ਭੰਗ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ ਥਾਣਾ ਜੰਡਿਆਲਾ ਗੁਰੂ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਗ੍ਰਿਫਤਾਰ ਦੋਸ਼ੀਆ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
04 ਕਿੱਲੋ 500 ਗ੍ਰਾਮ ਭੰਗ ਸਮੇਤ 02 ਆਰੋਪੀ ਗ੍ਰਿਫਤਾਰ
