ਅੰਮ੍ਰਿਤਸਰ 15 ਜੁਲਾਈ (ਮੁਨੀਸ਼ ਸ਼ਰਮਾ): ਪੰਜਾਬ ਸਰਕਾਰ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਲਖਵਿੰਦਰ ਸਿੰਘ ਡੀ.ਐਸ.ਪੀ ਅਟਾਰੀ ਜੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵੱਲੋ ਵੱਡੀ ਸਫਲਤਾ ਹਾਸਿਲ ਕਰਦਿਆ ਦੋ ਨਸ਼ਾ ਤਸਕਰਾ ਨੂੰ 05 ਕਿੱਲੋ ਹੈਰੋਇੰਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਜੋ ਗੁਪਤ ਸੂਚਨਾ ਮਿਲੀ ਸੀ ਕਿ ਯੋਗਰਾਜ ਸਿੰਘ ਵਾਸੀ ਪਿੰਡ ਅਟੱਲਗੜ ਅਤੇ ਗੁਰਜੀਤ ਸਿੰਘ ਵਾਸੀ ਡੁਲਟ ਥਾਣਾ ਘਣੀਏ ਕੇ ਬਾਂਗਰ ਦੋਨੋ ਰਲ ਕੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜਿਿਲ੍ਹਆ ਵਿੱਚ ਸਪਲਾਈ ਕਰਦੇ ਹਨ, ਜੋ ਇਹ ਦੋਨੋ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਪਿੰਡ ਮੋਦੇ, ਅਟੱਲਗੜ ਵਾਲੀ ਸਾਈਡ ਤੋਂ ਡਿਫੈਂਸ ਡਰੇਨ ਦੇ ਨਾਲ-ਨਾਲ ਜਾ ਰਹੇ ਹਨ। ਜਿਸ ਤੇ ਤੁਰੰਤ ਕਾਰਵਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਉਕਤ ਦੋਨਾ ਦੋਸ਼ੀਆ ਨੂੰ 05 ਕਿੱਲੋ ਹੈਰੋਇੰਨ ਸਮੇਤ ਗ੍ਰਿਪਤਾਰ ਕਰ ਲਿਆ। ਜਿਸ ਸਬੰਧੀ ਉਹਨਾ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 211 ਮਿਤੀ 14.7.2025 ਜੁਰਮ 21/29/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਕਤ ਗ੍ਰਿਫਤਾਰ ਦੋਸ਼ੀਆ ਨੂੰ ਮਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਹਨਾ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਸਕੇ। ਇਸ ਤੋਂ ਰਿਲਾਵਾ ਉਕਤ ਦੋਸ਼ੀਆ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕਰਵਾਇਆ ਜਾ ਰਿਹਾ ਹੈ। ਜੇਕਰ ਅਜਿਹੀ ਕੋਈ ਵੀ ਪ੍ਰਾਪਰਟੀ ਸਾਹਮਣੇ ਆਉਦੀ ਹੈ ਤਾਂ ਉਸ ਨੂੰ ਤੁਰੰਤ ਫ੍ਰੀਜ ਕਰਵਾਇਆ ਜਾਵੇਗਾ।