ਜੰਡਿਆਲਾ ਗੁਰੂ , 11 ਸਤੰਬਰ (ਮੁਨੀਸ਼ ਸ਼ਰਮਾ/ ਮਨਦੀਪ ਸਿੰਘ ) : ਕਹਿੰਦੇ ਨੇ ਕਿ ਸਿੱਖਣਾ ਕਦੇ ਨਹੀਂ ਰੁਕਦਾ ਅਤੇ ਆਪਣੀ ਸਖਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਹਰ ਮੀਲ ਪੱਥਰ ਪ੍ਰਾਪਤ ਕੀਤਾ ਜਾ ਸਕਦਾ ਹੈ ਇਸੇ ਤਹਿਤ ਸੈਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਮਾਣ ਮਹਿਸੂਸ ਕਰ ਰਿਹਾ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਜੀ ਨੂੰ ਮੈਰੀਲੈਂਡ ਸਟੇਟ ਯੂਨੀਵਰਸਿਟੀ ਵੱਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਕਾਰੀ ਪੀਐਚਡੀ ਡਾਕਟਰੇਟ ਦੀ ਡਿਗਰੀ(ਡਾਕਟਰ ਆਫ ਫਿਲੋਸਫੀ) ਨਾਲ ਸਨਮਾਨਿਤ ਕੀਤਾ ਗਿਆ। ਇਹ ਪ੍ਰਾਪਤੀ ਉਹਨਾਂ ਦੀ ਲਗਨ ਅਤੇ ਗਿਆਨ ਦੀ ਪ੍ਰਾਪਤੀ ਪ੍ਰਤੀ ਵਚਨ ਬਧਤਾ ਸਮੂਹ ਅਧਿਆਪਕਾਂ ਲਈ ਇੱਕ ਪ੍ਰੇਰਨਾ ਸਰੋਤ ਹੈ। ਉਹਨਾਂ ਨੇ ਇਸ ਪ੍ਰਾਪਤੀ ਨਾਲ ਸੰਸਥਾ ਦਾ ਵੀ ਮਾਣ ਵਧਾਇਆ ਹੈ ਅਤੇ ਆਪਣੇ ਅਧਿਆਪਕਾਂ ਨੂੰ ਵੀ ਇਹ ਪ੍ਰੇਰਨਾ ਦਿੱਤੀ ਹੈ ਕਿ ਉਹ ਬੱਚਿਆਂ ਨੂੰ ਪੜਾਉਣ ਦੇ ਨਾਲ ਨਾਲ ਹੀ ਆਪਣੀ ਵਿਦਿਅਕ ਯੋਗਤਾ ਹੋਰ ਵਧਾਉਣ ਅਤੇ ਆਪਣੇ ਗਿਆਨ ਦੇ ਵਿੱਚ ਹੋਰ ਵਾਧਾ ਕਰਨ। ਇਸ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਕਿਹਾ ਕਿ ਮਨ ਵਿੱਚ ਦ੍ਰਿੜ ਵਿਸ਼ਵਾਸ ਕੰਮ ਕਰਨ ਦੀ ਲਗਨ ਮਿਹਨਤ ਹੋਵੇ ਤਾਂ ਸਭ ਕੁਝ ਪ੍ਰਾਪਤ ਕੀਤਾ ਜਾ ਸਕਦਾ ਹੈ।। ਉਹਨਾਂ ਕਿਹਾ ਕਿ ਸਿੱਖਣਾ ਕਦੇ ਨਹੀਂ ਰੁਕਦਾ। ਇਸ ਮੌਕੇ ਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ ਨੇ ਆਪਣੀ ਸਫਲਤਾ ਨੂੰ ਸਕੂਲ ਦੇ ਮਾਨਯੋਗ ਮੈਨੇਜਿੰਗ ਡਾਇਰੈਕਟਰ ਡਾਕਟਰ ਮੰਗਲ ਸਿੰਘ ਕਿਸ਼ਨਪੁਰੀ ਜੀ ਨੂੰ ਸਮਰਪਿਤ ਕੀਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਉਹਨਾਂ ਦੇ ਉਤਸ਼ਾਹ ਉਹਨਾਂ ਦਾ ਨਿਰੰਤਰ ਸਮਰਪਣ ਔਰ ਉਚ ਮਾਰਗਦਰਸ਼ਨ ਕਰਕੇ ਹੋਈ ਹੈ। ਸਮੂਹ ਸਟਾਫ ਨੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ ਨੂੰ ਉਹਨਾਂ ਦੀ ਇਸ ਪ੍ਰਾਪਤੀ ਲਈ ਦਿਲੋਂ ਵਧਾਈਆਂ ਦਿੱਤੀਆਂ। ਇਸ ਯੋਗ ਸਫਲਤਾ ਲਈ ਡਾ: ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ ਨੂੰ ਢੇਰ ਸਾਰੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆ। ਇਸ ਮੌਕੇ ਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਜੀ ਸ਼ਿਲਪਾ ਸ਼ਰਮਾ ਕੁਆਡੀਨੇਟਰ ਨੀਲਾਕਸ਼ੀ ਗੁਪਤਾ ਕੁਆਰਡੀਨੇਟਰ ਸਮੂਹ ਸਟਾਫ ਅਤੇ ਬੱਚਿਆਂ ਨੇ ਇਸ ਪ੍ਰਾਪਤੀ ਲਈ ਪ੍ਰਿੰਸੀਪਲ ਮੈਮ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਚਾਹ ਪਾਰਟੀ ਦਾ ਆਨੰਦ ਮਾਣਿਆ।
ਸੈਟ ਸੋਲਜਰ ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ
